Queenstown ਵਿੱਚ ਮੰਗਲਵਾਰ ਦੁਪਹਿਰ ਨੂੰ ਦੋ ਕਾਰਾਂ ਦੀ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੁਪਹਿਰ 3.20 ਵਜੇ ਦੇ ਕਰੀਬ ਕਰਾਊਨ ਰੇਂਜ ਰੋਡ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਇਸ ਦੌਰਾਨ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਦੂਜੇ ਵਿਅਕਤੀ ਨੂੰ ਦਰਮਿਆਨੀਆਂ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਕਿਹਾ ਕਿ ਫਿਲਹਾਲ ਸੜਕ ਬੰਦ ਰਹੇਗੀ ਅਤੇ ਸ਼ਾਮ ਦੇ ਜ਼ਿਆਦਾਤਰ ਸਮੇਂ ਲਈ ਬੰਦ ਰਹਿਣ ਦੀ ਸੰਭਾਵਨਾ ਹੈ। ਵਾਹਨ ਚਾਲਕਾਂ ਨੂੰ ਇੱਕ ਬਦਲਵਾਂ ਰਸਤਾ ਚੁਣਨ ਦੀ ਸਲਾਹ ਵੀ ਦਿੱਤੀ ਗਈ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।