ਟੌਰੰਗਾ ‘ਚ ਅੱਜ ਸਵੇਰੇ ਸਟੇਟ ਹਾਈਵੇਅ 29ਏ ‘ਤੇ ਹੋਏ ਭਿਆਨਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਦਕਿ ਦੂਜੇ ਵਿਅਕਤੀ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੋ ਵਾਹਨਾਂ ਦੀ ਟੱਕਰ ਅੱਜ ਸਵੇਰੇ 6:35 ਵਜੇ ਤੋਂ ਥੋੜ੍ਹੀ ਦੇਰ ਬਾਅਦ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਘਟਨਾ ਦੀ ਜਾਂਚ ਜਾਰੀ ਹੈ।
