ਲੋਚੀਲ ਵਿੱਚ ਅੱਜ ਸਵੇਰੇ ਸਟੇਟ ਹਾਈਵੇਅ 6 ਉੱਤੇ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ 12.20 ਵਜੇ ਦੇ ਕਰੀਬ ਇਨਵਰਕਾਰਗਿਲ ਨੇੜੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਤਿੰਨ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਇੱਕ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਗਈ ਜਦੋਂ ਕਿ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। ਗੰਭੀਰ ਕਰੈਸ਼ ਯੂਨਿਟ ਕਰੈਸ਼ ਦੇ ਹਾਲਾਤਾਂ ਦੀ ਜਾਂਚ ਕਰ ਰਹੀ ਹੈ।
