ਬੀਤੀ ਰਾਤ ਸੇਲੀਵਨ ਜ਼ਿਲ੍ਹੇ ਦੇ ਵੈਸਟ ਮੇਲਟਨ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਹ ਹਾਦਸਾ ਵੈਸਟ ਕੋਸਟ ਰੋਡ ‘ਤੇ ਵਾਪਰਿਆ ਸੀ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਸੋਮਵਾਰ ਰਾਤ ਕਰੀਬ 11.15 ਵਜੇ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ। ਇਸ ਦੌਰਾਨ ਇੱਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਕ੍ਰਾਈਸਟਚਰਚ ਹਸਪਤਾਲ ਲਿਜਾਇਆ ਗਿਆ ਸੀ। ਇਹ ਸੜਕ ਬੀਤੀ ਰਾਤ ਬੰਦ ਕਰ ਦਿੱਤੀ ਗਈ ਸੀ ਪਰ ਕੁੱਝ ਸਮੇਂ ਬਾਅਦ ਫਿਰ ਤੋਂ ਖੋਲ੍ਹ ਦਿੱਤੀ ਗਈ ਸੀ। ਪੁਲਿਸ ਨੇ ਕਿਹਾ ਕਿ ਸੀਰੀਅਸ ਕਰੈਸ਼ ਯੂਨਿਟ ਨੇ ਸੀਨ ਦੀ ਜਾਂਚ ਪੂਰੀ ਕਰ ਲਈ ਹੈ ਅਤੇ ਹਾਦਸੇ ਦੇ ਹਾਲਾਤਾਂ ਬਾਰੇ ਪੁੱਛਗਿੱਛ ਜਾਰੀ ਹੈ।
