ਆਕਲੈਂਡ ਦੇ Mt ਵੈਲਿੰਗਟਨ ਹਾਈਵੇ ਦੇ ਉੱਤਰ -ਪੂਰਬੀ ਲੇਨਾਂ ‘ਤੇ ਇੱਕ ਸਿੰਗਲ ਕਾਰ ਹਾਦਸੇ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਪੁਲਿਸ ਨੂੰ ਸ਼ੁੱਕਰਵਾਰ ਸਵੇਰੇ 2.30 ਵਜੇ ਦੇ ਬਾਅਦ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ, ਹਾਈਵੇ ਦਾ ਇੱਕ ਹਿੱਸਾ ਸ਼ੁਰੂ ਵਿੱਚ ਹੈਮਲਿਨ ਰੋਡ ਅਤੇ ਅਰਾਨੁਈ ਰੋਡ ਦੇ ਵਿਚਕਾਰ ਬੰਦ ਕਰ ਦਿੱਤਾ ਗਿਆ ਸੀ।
ਇੱਕ ਬੁਲਾਰੇ ਨੇ ਇੱਕ ਚੈੱਨਲ ਨਾਲ ਗੱਲਬਾਤ ਕਰਦਿਆਂ ਪੁਸ਼ਟੀ ਕੀਤੀ ਕਿ ਕਾਰ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਦੂਜੇ ਵਿਅਕਤੀ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਆਕਲੈਂਡ ਸਿਟੀ ਹਸਪਤਾਲ ਲਿਜਾਇਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੀ ਸਾਰੀ ਘੇਰਾਬੰਦੀ ਵੀ ਹਟਾ ਦਿੱਤੀ ਗਈ ਹੈ।