Levin ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਅਸਲ ਲੇਵਿਨ ਵਿੱਚ ਅੱਜ ਸਵੇਰੇ ਇੱਕ ਘਰ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 8 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਕਵੀਨਵੁੱਡ ਰੋਡ ਪ੍ਰਾਪਰਟੀ ‘ਤੇ ਬੁਲਾਇਆ ਗਿਆ ਸੀ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਐਮਰਜੈਂਸੀ ਸੇਵਾਵਾਂ ਅਜੇ ਵੀ ਘਟਨਾ ਸਥਾਨ ‘ਤੇ ਹਨ ਅਤੇ ਟ੍ਰੈਫਿਕ ਪ੍ਰਬੰਧ ਕੀਤੇ ਜਾ ਰਹੇ ਹਨ।