ਐਤਵਾਰ ਸਵੇਰੇ ਨੌਰਥਲੈਂਡ ਦੇ ਵੰਗਾਰੇਈ ਹੈੱਡਸ ਵਿਖੇ “ਪਾਣੀ ‘ਚ ਡੁੱਬਣ” ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 9.35 ਵਜੇ ਘਟਨਾ ਸਬੰਧੀ ਸੁਚੇਤ ਕੀਤਾ ਗਿਆ ਸੀ। ਇੱਕ ਪੁਲਿਸ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, “ਅਫ਼ਸੋਸ ਦੀ ਗੱਲ ਹੈ ਕਿ ਵਿਅਕਤੀ ਨੂੰ ਬਚਾਇਆ ਨਹੀਂ ਜਾ ਸਕਿਆ।”
