ਟੌਰੰਗਾ ਵਿੱਚ ਬੁੱਧਵਾਰ ਸ਼ਾਮ ਨੂੰ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ 7.30 ਵਜੇ ਤਕੀਤਿਮੂ ਡਰਾਈਵ ‘ਤੇ ਵਾਪਰੇ ਹਾਦਸੇ ਦੀ ਸੂਚਨਾ ਮਿਲੀ ਸੀ। ਉਨ੍ਹਾਂ ਨੇ ਦੱਸਿਆ ਕਿ ਹਾਦਸੇ ਦੌਰਾਨ ਦੂਜਾ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ। ਰਾਤ 9 ਵਜੇ ਤੱਕ ਸੜਕ ਬੰਦ ਸੀ ਜਦਕਿ ਸੀਰੀਅਸ ਕਰੈਸ਼ ਯੂਨਿਟ ਵੱਲੋਂ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਜਾ ਰਹੀ ਸੀ।
