ਵੰਗਾਨੁਈ ਦੇ ਦੱਖਣ-ਪੂਰਬ ਵਿੱਚ ਇੱਕ ਸਕੂਲ ਬੱਸ ਦੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ ਹੋਣ ਅਤੇ ਛੇ ਲੋਕਾਂ ਦੇ ਜ਼ਖਮੀ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਦੁਪਹਿਰ 3 ਵਜੇ ਦੇ ਕਰੀਬ ਤੁਰਕੀਨਾ ਪਿੰਡ ਦੇ ਮਾਕਿਰੀਕਿਰੀ ਰੋਡ ‘ਤੇ ਇੱਕ ਵਾਹਨ ਦੇ ਹਾਦਸੇ ਦੀ ਸੂਚਨਾ ਦਿੱਤੀ ਗਈ ਸੀ। ਇਸ ਦੌਰਾਨ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਛੇ ਯਾਤਰੀਆਂ ਨੂੰ ਮਾਮੂਲੀ ਤੋਂ ਦਰਮਿਆਨੀ ਸੱਟਾਂ ਲੱਗੀਆਂ। ਐਂਬੂਲੈਂਸ ਸਟਾਫ ਦੁਆਰਾ ਜ਼ਖਮੀ ਲੋਕਾਂ ਦਾ ਮੁਲਾਂਕਣ ਕੀਤਾ ਗਿਆ ਸੀ। ਮੀਡੀਆ ਰਿਪੋਰਟਾਂ ‘ਚ ਕਿਹਾ ਗਿਆ ਹੈ ਕਿ ਬੱਸ ਰੰਗੀਟੀਕੇਈ ਸਕੂਲ ਦੀ ਹੈ ਅਤੇ ਮਾਕਿਰੀਕਿਰੀ ਸਕੂਲ ਦੇ ਪ੍ਰਿੰਸੀਪਲ ਗ੍ਰੇਗ ਐਲਨ ਨੇ ਕਿਹਾ ਕਿ ਉਨ੍ਹਾਂ ਦੇ ਸਾਰੇ ਵਿਦਿਆਰਥੀ ਆਪਣੇ ਮਾਪਿਆਂ ਕੋਲ ਸੁਰੱਖਿਅਤ ਹਨ।
