ਨਵੇਂ ਸਾਲ ਦੇ ਪਹਿਲੇ ਦਿਨ ਹੀ ਹੈਮਿਲਟਨ ਤੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਚਾਕੂ ਨਾਲ ਕੀਤੇ ਗਏ ਹਮਲੇ ‘ਚ ਇੱਕ ਮੌਤ ਹੋਣ ਅਤੇ 3 ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਇੱਕ ਘਰ ‘ਚ ਵਾਪਰੀ ਹੈ। ਗੁਆਂਢੀਆਂ ਦਾ ਕਹਿਣਾ ਹੈ ਕਿ ਫੇਅਰਫੀਲਡ ਦੇ ਹੈਮਿਲਟਨ ਉਪਨਗਰ ਵਿੱਚ ਬੀਤੀ ਰਾਤ ਇੱਕ ਹਮਲੇ ‘ਚ ਇੱਕ ਬੱਚੇ ਦੀ ਮੌਤ ਹੋ ਗਈ ਹੈ, ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੈ ਅਤੇ ਉਸਦੀ ਮਾਂ ਸਣੇ ਇੱਕ ਹੋਰ ਵਿਅਕਤੀ ਵੀ ਜ਼ਖਮੀ ਹੈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਇਸ ਘਟਨਾ ਬਾਰੇ ਵੇਰਵੇ ਨਹੀਂ ਦਿੱਤੇ। ਪਰ ਫੋਰੈਂਸਿਕ ਵਿਗਿਆਨੀ ਡਗਲਸ ਕ੍ਰੇਸੈਂਟ ‘ਤੇ ਇੱਕ ਘਰ ਦੀ ਜਾਂਚ ਕਰ ਰਹੇ ਸਨ। ਪੁਲਿਸ ਨੇ ਕਿਹਾ ਕਿ ਹਮਲੇ ਦੀ ਰਿਪੋਰਟ ਤੋਂ ਬਾਅਦ, ਉਨ੍ਹਾਂ ਨੂੰ ਸਵੇਰੇ 2.10 ਵਜੇ ਫੇਅਰਫੀਲਡ ਪਤੇ ‘ਤੇ ਬੁਲਾਇਆ ਗਿਆ ਸੀ। ਉੱਥੇ ਉਨ੍ਹਾਂ ਨੂੰ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।
