ਤਰਨਾਕੀ ਵਿੱਚ ਸ਼ਨੀਵਾਰ ਸਵੇਰੇ ਤਿੰਨ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੂੰ ਸ਼ਨੀਵਾਰ ਸਵੇਰੇ 10.50 ਵਜੇ ਦੇ ਕਰੀਬ ਉਰੇਨੁਈ ਨੇੜੇ ਸਟੇਟ ਹਾਈਵੇਅ 3 ‘ਤੇ ਹਾਦਸੇ ਬਾਰੇ ਜਾਣਕਾਰੀ ਦਿੱਤੀ ਗਈ ਸੀ। ਇੱਕ ਬੁਲਾਰੇ ਨੇ ਦੱਸਿਆ ਕਿ ਚਾਰ ਲੋਕਾਂ ਨੂੰ ਤਰਨਾਕੀ ਬੇਸ ਹਸਪਤਾਲ ਲਿਜਾਇਆ ਗਿਆ ਸੀ। ਪਰ “ਅਫ਼ਸੋਸ ਦੀ ਗੱਲ ਹੈ ਕਿ, ਉਨ੍ਹਾਂ ਵਿੱਚੋਂ ਇੱਕ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ।” ਪੁਲਿਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
