ਵੈਸਟਰਨ ਬੇ ਆਫ ਪਲੈਂਟੀ ‘ਚ ਪਾਹੋਆ ਰੋਡ ‘ਤੇ ਹੋਏ ਹਾਦਸੇ ਤੋਂ ਬਾਅਦ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਸ਼ੁੱਕਰਵਾਰ ਸ਼ਾਮ ਕਰੀਬ 6.50 ਵਜੇ ਪਾਹੋਆ ਰੋਡ ‘ਤੇ ਦੋ ਵਾਹਨਾਂ ਦੀ ਟੱਕਰ ਮਗਰੋਂ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ। ਵਾਹਨਾਂ ‘ਚੋਂ ਇੱਕ ‘ਤੇ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਦੂਜੇ ਵਾਹਨ ਦੇ ਤਿੰਨ ਸਵਾਰਾਂ ਨੂੰ ਮਾਮੂਲੀ ਤੋਂ ਦਰਮਿਆਨੀਆਂ ਸੱਟਾਂ ਲੱਗੀਆਂ ਸੀ। ਪੁਲਿਸ ਨੇ ਕਿਹਾ ਕਿ ਉਹ ਜਖਮੀਆਂ ਨੂੰ ਸਹਾਇਤਾ ਪ੍ਰਦਾਨ ਕਰ ਰਹੇ ਹਨ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
