ਕਰੀਬ 400 ਦਿਨਾਂ ਤੋਂ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਕਾਰਨ ਬੰਦ ਪਏ ਰਸਤੇ ਦੇ ਖੁੱਲ੍ਹਣ ਦਾ ਇੰਤਜਾਰ ਆਖਰਕਾਰ ਖਤਮ ਹੋ ਗਿਆ ਹੈ। ਵੀਰਵਾਰ ਨੂੰ ਪੁਲਿਸ ਪ੍ਰਸ਼ਾਸਨ ਨੇ ਸ਼ੰਭੂ-ਅੰਬਾਲਾ ਹਾਈਵੇ ਨੂੰ ਇਕ ਪਾਸੇ ਤੋਂ ਪੂਰੀ ਤਰ੍ਹਾਂ ਖੋਲ੍ਹ ਦਿੱਤਾ ਹੈ। ਸ਼ੰਭੂ ਸਰਹੱਦ ‘ਤੇ ਰਾਜਪੁਰਾ ਤੋਂ ਅੰਬਾਲਾ ਨੂੰ ਜਾਂਦੀ ਇੱਕ ਤਰਫਾ ਸੜਕ ਦੇ ਖੁੱਲ੍ਹਣ ਤੋਂ ਬਾਅਦ ਵਾਹਨਾਂ ਦੀ ਆਵਾਜਾਈ ਵੀ ਸ਼ੁਰੂ ਹੋ ਗਈ ਹੈ। ਪੰਜਾਬ ਪੁਲਿਸ ਵੱਲੋਂ ਬੁੱਧਵਾਰ ਸ਼ਾਮ ਨੂੰ ਕੀਤੀ ਗਈ ਕਾਰਵਾਈ ਤੋਂ ਬਾਅਦ ਕਿਸਾਨਾਂ ਨੇ ਧਰਨੇ ਵਾਲੀ ਥਾਂ ਨੂੰ ਖਾਲੀ ਕਰਵਾ ਲਿਆ ਸੀ। ਇਸ ਤੋਂ ਤੁਰੰਤ ਬਾਅਦ ਹਰਿਆਣਾ ਸਰਕਾਰ ਨੇ ਵੀ ਜੰਗੀ ਪੱਧਰ ‘ਤੇ ਸ਼ੰਭੂ ਸਰਹੱਦ ‘ਤੇ ਸੜਕ ਨੂੰ ਸਾਫ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
