ਲੋਅਰ ਹੱਟ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਸ਼ਨੀਵਾਰ ਨੂੰ ਲੋਅਰ ਹੱਟ ਦੇ ਇੱਕ ਘਰ ਤੋਂ 1 ਵਿਅਕਤੀ ਲਾਸ਼ ਮਿਲੀ ਹੈ ਜਦਕਿ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਮਿਲਿਆ ਹੈ। ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡਿਟੈਕਟਿਵ ਇੰਸਪੈਕਟਰ ਹੇਲੀ ਰਿਆਨ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 2 ਵਜੇ ਤੋਂ ਤੁਰੰਤ ਬਾਅਦ ਜਾਰਜ ਸੇਂਟ, ਸਟੋਕਸ ਵੈਲੀ ਦੇ ਪਤੇ ‘ਤੇ ਬੁਲਾਇਆ ਗਿਆ ਸੀ। ਪੁਲਿਸ ਦੇ ਪਹੁੰਚਣ ‘ਤੇ ਘਰ ‘ਚ ਇੱਕ ਵਿਅਕਤੀ ਮ੍ਰਿਤਕ ਪਿਆ ਸੀ ਜਦਕਿ ਇੱਕ ਵਿਅਕਤੀ ਜ਼ਖਮੀ ਹਾਲਤ ‘ਚ ਸੀ। ਫਿਲਹਾਲ ਇਸ ਮਾਮਲੇ ਬਾਰੇ ਕੋਈ ਜਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
