ਵੀਰਵਾਰ ਸਵੇਰੇ ਟੌਪੋ ਨੇੜੇ ਸਟੇਟ ਹਾਈਵੇਅ 1 ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਵੀ ਸਾਹਮਣੇ ਆਈ ਹੈ। ਇਹ ਹਾਦਸਾ ਰੋਟੋਕਾਵਾ ਵਿੱਚ ਸੈਂਟੀਨਿਅਲ ਡਰਾਈਵ ਅਤੇ ਐਸਐਚ1 ਦੇ ਚੌਰਾਹੇ ‘ਤੇ ਵਾਪਰਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸੜਕ ਦੇ ਕੁੱਝ ਸਮੇਂ ਲਈ ਬੰਦ ਰਹਿਣ ਦੀ ਉਮੀਦ ਹੈ ਜਦਕਿ ਗੰਭੀਰ ਕਰੈਸ਼ ਯੂਨਿਟ ਘਟਨਾ ਸਥਾਨ ਦੀ ਜਾਂਚ ਕਰ ਰਹੀ ਹੈ।
