ਆਕਲੈਂਡ ‘ਚ ਇੱਕ ਵਾਰ ਫਿਰ ਤੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਿਹਾ ਕਿ ਆਕਲੈਂਡ ਵਿੱਚ ਲੋਕਾਂ ਦੇ ਇੱਕ ਵੱਡੇ ਸਮੂਹ ਤੇ ਹਥਿਆਰਾਂ ਨਾਲ ਜੁੜੀ ਇੱਕ ਘਟਨਾ ਤੋਂ ਬਾਅਦ ਇੱਕ ਵਿਅਕਤੀ ਨੂੰ ਕੱਲ ਰਾਤ “ਗੰਭੀਰ ਹਾਲਤ” ਵਿੱਚ ਹਸਪਤਾਲ ਲਿਜਾਇਆ ਗਿਆ। ਸ਼ੁੱਕਰਵਾਰ ਸ਼ਾਮ 8 ਵਜੇ ਤੋਂ ਬਾਅਦ ਗਲੇਨ ਈਡਨ ਦੇ ਵਾਈਕੁਮੇਟ ਰੋਡ ‘ਤੇ ਝਗੜੇ ਦੀਆਂ ਰਿਪੋਰਟਾਂ ਤੋਂ ਬਾਅਦ ਦੋ ਵਿਅਕਤੀਆਂ ਨੂੰ ਪੁਲਿਸ ਹਿਰਾਸਤ ‘ਚ ਲੈ ਲਿਆ ਸੀ। ਪੁਲਿਸ ਨੇ ਕਿਹਾ ਕਿ ਇੱਕ ਵਿਅਕਤੀ ਨੂੰ ਆਕਲੈਂਡ ਸਿਟੀ ਹਸਪਤਾਲ ਲਿਜਾਇਆ ਗਿਆ ਸੀ, ਜਿਸ ਨੂੰ ਗੋਲੀ ਲੱਗੀ ਹੋਈ ਸੀ। ਇੱਕ ਬੁਲਾਰੇ ਨੇ ਸ਼ਨੀਵਾਰ ਦੁਪਹਿਰ ਨੂੰ ਕਿਹਾ, “ਹਸਪਤਾਲ ਵਿੱਚ ਦਾਖਲ ਵਿਅਕਤੀ ਸਥਿਰ ਹਾਲਤ ‘ਚ ਹੈ।” ਉਨ੍ਹਾਂ ਅੱਗੇ ਕਿਹਾ ਕਿ “ਇੱਕ ਹਥਿਆਰ ਜ਼ਬਤ ਕੀਤਾ ਗਿਆ ਸੀ ਅਤੇ 23 ਅਤੇ 27 ਸਾਲ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।” ਉੱਥੇ ਹੀ ਅੱਜ ਇੱਕ ਬਿਆਨ ਵਿੱਚ, ਪੁਲਿਸ ਨੇ ਲੋਕਾਂ ਤੋਂ ਝਗੜੇ ਸਬੰਧੀ ਦੀ ਫੁਟੇਜ ਦੀ ਮੰਗ ਕੀਤੀ ਹੈ ਕਿ ਜੇਕਰ ਕਿਸੇ ਕੋਲ ਕੋਈ ਸਬੂਤ ਹੈ ਤਾਂ ਉਨ੍ਹਾਂ ਨਾਲ ਸਾਂਝਾ ਕੀਤਾ ਜਾਵੇ।
![](https://www.sadeaalaradio.co.nz/wp-content/uploads/2024/07/WhatsApp-Image-2024-07-27-at-2.13.19-PM-950x534.jpeg)