[gtranslate]

ਪਟਿਆਲਾ ਘਟਨਾ ਦੀ ਤੁਰੰਤ ਜਾਂਚ ਦੇ ਹੁਕਮ, CM ਮਾਨ ਬੋਲੇ – ‘ਬਖਸ਼ਿਆ ਨਹੀਂ ਜਾਊ ਇੱਕ ਵੀ ਦੋਸ਼ੀ’

order for immediate probe

ਪਟਿਆਲਾ ‘ਚ ਵਾਪਰੀ ਘਟਨਾ ਦੇ ਮੱਦੇਨਜ਼ਰ ਸ਼ੁੱਕਰਵਾਰ 29 ਅਪ੍ਰੈਲ ਸ਼ਾਮ 7 ਵਜੇ ਤੋਂ ਸ਼ਨੀਵਾਰ 30 ਅਪ੍ਰੈਲ ਨੂੰ ਸਵੇਰੇ 6 ਵਜੇ ਤੱਕ ਸ਼ਹਿਰ ‘ਚ ਕਰਫਿਊ ਲਗਾ ਦਿੱਤਾ ਗਿਆ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਹਿੰਸਾ ਮਾਮਲੇ ਨੂੰ ਲੈ ਕੇ ਕਾਫੀ ਨਾਰਾਜ਼ ਹਨ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਮੀਟਿੰਗ ਵੀ ਹੋਈ ਹੈ। ਡੀਜੀਪੀ ਤੇ ਸਾਰੇ ਵੱਡੇ ਅਫਸਰਾਂ ਨਾਲ ਮੀਟਿੰਗ ਮਗਰੋਂ ਉਨ੍ਹਾਂ ਮਾਮਲੇ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ।

ਮੀਟਿੰਗ ਮਗਰੋਂ ਸੀ.ਐੱਮ. ਮਾਨ ਨੇ ਕਿਹਾ ਕਿ ਅਫਸਰਾਂ ਨੂੰ ਸਖਤ ਹਿਦਾਇਤ ਦਿੱਤੀ ਹੈ ਕਿ ਇੱਕ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ। ਪੰਜਾਬ ਵਿਰੋਧੀ ਤਾਕਤਾਂ ਨੂੰ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ। ਮੁੱਖ ਮੰਤਰੀ ਮਾਨ ਨੇ ਇੱਕ ਟਵੀਟ ਵਿੱਚ ਕਿਹਾ ਕਿ, “ਪਟਿਆਲਾ ‘ਚ ਹੋਈ ਘਟਨਾ ‘ਤੇ DGP ਤੇ ਸਾਰੇ ਵੱਡੇ ਅਫ਼ਸਰਾਂ ਦੀ ਮੀਟਿੰਗ ਬੁਲਾਈ। ਮਾਮਲੇ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਤੇ ਅਫ਼ਸਰਾਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਇੱਕ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ। ਪੰਜਾਬ ਵਿਰੋਧੀ ਤਾਕਤਾਂ ਨੂੰ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ।”

Leave a Reply

Your email address will not be published. Required fields are marked *