ਆਕਲੈਂਡ ਦੇ ਪਾਪਾਟੋਏਟੋਏ ‘ਚ ਬੀਤੀ ਰਾਤ ਹੋਈ ਗੋਲੀਬਾਰੀ ਤੋਂ ਬਾਅਦ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀਆਂ ਰਿਪੋਰਟਾਂ ਤੋਂ ਬਾਅਦ ਪੁਲਿਸ ਨੂੰ ਰਾਤ 9 ਵਜੇ ਦੇ ਕਰੀਬ ਐਲਿਜ਼ਾਬੈਥ ਐਵੇਨਿਊ ਵਿਖੇ ਬੁਲਾਇਆ ਗਿਆ ਸੀ। ਇੱਕ ਗਵਾਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਗੋਲੀ ਚੱਲਣ ਦੀ ਆਵਾਜ਼ ਸੁਣੀ ਸੀ। ਡਿਟੈਕਟਿਵ ਇੰਸਪੈਕਟਰ ਕੈਰਨ ਬ੍ਰਾਈਟ ਨੇ ਕਿਹਾ ਕਿ 24 ਅਤੇ 27 ਸਾਲ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਦੋ ਬੰਦੂਕਾਂ ਮਿਲੀਆਂ ਹਨ। ਦੋਵਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਦੱਸਿਆ ਕਿ ਪੀੜਤ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ ਅਤੇ ਹੁਣ ਉਹ ਸਥਿਰ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਨਿਊਜ਼ੀਲੈਂਡ ‘ਚ ਆਏ ਦਿਨ ਹੀ ਕੋਈ ਨਾ ਕੋਈ ਵਾਰਦਾਤ ਵਾਪਰ ਰਹੀ ਹੈ, ਜਿਸ ਕਾਰਨ ਜਿੱਥੇ ਪ੍ਰਸ਼ਾਸਨ ‘ਤੇ ਵੱਡੇ ਸਵਾਲ ਉੱਠ ਰਹੇ ਨੇ ਉੱਥੇ ਹੀ ਆਮ ਲੋਕਾਂ ‘ਚ ਵੀ ਡਰ ਦਾ ਮਾਹੌਲ ਹੈ।
![pair arrested after person shot](https://www.sadeaalaradio.co.nz/wp-content/uploads/2022/08/78b6d146-96ba-4a0f-a99d-fbdc5461f1b5-950x498.jpg)