ਪਾਕਿਸਤਾਨ ਅਤੇ ਆਸਟ੍ਰੇਲੀਆ ਵਿਚਾਲੇ ਇਤਿਹਾਸਕ ਟੈਸਟ ਸੀਰੀਜ਼ ‘ਚ ਕੁਝ ਹੀ ਦਿਨ ਬਾਕੀ ਹਨ। ਦੋਵਾਂ ਟੀਮਾਂ ਵਿਚਾਲੇ 4 ਮਾਰਚ ਸ਼ੁੱਕਰਵਾਰ ਤੋਂ ਰਾਵਲਪਿੰਡੀ ‘ਚ ਪਹਿਲਾ ਟੈਸਟ ਮੈਚ ਖੇਡਿਆ ਜਾਣਾ ਹੈ ਪਰ ਇਹ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਹੀ ਪਾਕਿਸਤਾਨੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਤੇਜ਼ ਗੇਂਦਬਾਜ਼ ਹੈਰਿਸ ਰਾਊਫ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਲਪੇਟ ‘ਚ ਆ ਗਏ ਹਨ।
ਰਾਊਫ ਮੰਗਲਵਾਰ 1 ਮਾਰਚ ਤੱਕ ਪਾਕਿਸਤਾਨੀ ਟੀਮ ਨਾਲ ਅਭਿਆਸ ਕਰ ਰਹੇ ਸਨ ਪਰ ਕੋਰੋਨਾ ਟੈਸਟ ਦੀ ਰਿਪੋਰਟ ਪੌਜੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਟੀਮ ਤੋਂ ਵੱਖ ਕਰ ਦਿੱਤਾ ਗਿਆ ਹੈ। ਫਿਲਹਾਲ ਉਹ ਆਈਸੋਲੇਸ਼ਨ ‘ਚ ਹੈ। ਪਹਿਲੇ ਟੈਸਟ ‘ਚ ਰਾਊਫ ਦੇ ਖੇਡਣ ਦੀ ਸੰਭਾਵਨਾ ਬਹੁਤ ਘੱਟ ਨਜ਼ਰ ਆ ਰਹੀ ਹੈ।