ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅਲ ਕਾਦਿਰ ਟਰੱਸਟ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ‘ਚ ਹਾਲਾਤ ਠੀਕ ਨਹੀਂ ਹਨ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸਮਰਥਕਾਂ ਨੇ ਹੰਗਾਮਾ ਕਰ ਦਿੱਤਾ ਹੈ। ਜੋ ਤਸਵੀਰਾਂ ਸਾਹਮਣੇ ਆ ਰਹੀਆਂ ਹਨ, ਉਨ੍ਹਾਂ ‘ਚ ਹਰ ਪਾਸੇ ਅੱਗ ਦੀਆਂ ਲਪਟਾਂ ਅਤੇ ਧੂੰਆਂ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਇਸ ਮੁੱਦੇ ਨਾਲ ਜੁੜੇ ਕਈ ਹੈਸ਼ਟੈਗ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੇ ਹਨ। ਇਸ ਵਿੱਚ #Karachi #ImranKhan #Lahore ਵਰਗੇ ਕੀਵਰਡ ਟ੍ਰੈਂਡ ਕਰ ਰਹੇ ਹਨ। ਲੋਕ ਇਨ੍ਹਾਂ ਹੈਸ਼ਟੈਗਸ ਦੀ ਮਦਦ ਨਾਲ ਪਾਕਿਸਤਾਨ ਨੂੰ ਲੈ ਕੇ ਚਿੰਤਾ ਜ਼ਾਹਿਰ ਕਰ ਰਹੇ ਹਨ।
ਪਾਕਿਸਤਾਨ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਸਥਿਤੀ ਬੇਕਾਬੂ ਹੋ ਗਈ ਹੈ। ਕਈ ਸ਼ਹਿਰਾਂ ਵਿੱਚ ਅੱਗਜ਼ਨੀ ਕੀਤੀ ਗਈ ਹੈ। ਸਰਕਾਰ ਨੇ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਸਕੂਲ ਵੀ ਬੰਦ ਰਹਿਣਗੇ।