ਪਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਹੋਰ ਕਿੰਨੇ ਦਿਨ ਸੱਤਾ ਵਿੱਚ ਰਹਿਣਗੇ। ਇਸ ਮਾਮਲੇ ‘ਤੇ ਸਸਪੈਂਸ ਵੱਧਦਾ ਜਾ ਰਿਹਾ ਹੈ। ਇਮਰਾਨ ਖਾਨ ਨੇ ਵੀ ਅੱਜ ਰਾਸ਼ਟਰ ਨੂੰ ਸੰਬੋਧਨ ਕਰਨ ਦਾ ਐਲਾਨ ਕੀਤਾ ਹੈ। ਇੱਕ ਦਿਨ ਪਹਿਲਾਂ ਇਮਰਾਨ ਨੇ ਪਾਕਿਸਤਾਨ ਨੂੰ ਸੰਬੋਧਨ ਕਰਨ ਦਾ ਫੈਸਲਾ ਟਾਲ ਦਿੱਤਾ ਸੀ। ਇਸ ਲਈ ਅੱਜ ਸਭ ਦੀਆਂ ਨਜ਼ਰਾਂ ਇਮਰਾਨ ਦੇ ਸੰਬੋਧਨ ‘ਤੇ ਟਿਕੀਆਂ ਹੋਈਆਂ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਰਾਸ਼ਟਰ ਨੂੰ ਸੰਬੋਧਨ ਕਰਨ ਜਾ ਰਹੇ ਹਨ। ਇਮਰਾਨ ਫਲੋਰ ਟੈਸਟ ਤੋਂ ਪਹਿਲਾਂ ਵੀਰਵਾਰ ਰਾਤ ਨੂੰ ਦੇਸ਼ ਨੂੰ ਸੰਬੋਧਨ ਕਰਨਗੇ।
ਇਮਰਾਨ ਸਰਕਾਰ ਦੇ ਮੰਤਰੀ ਫਵਾਦ ਚੌਧਰੀ ਨੇ ਇਹ ਜਾਣਕਾਰੀ ਦਿੱਤੀ। ਹੁਣ ਸਭ ਦੀਆਂ ਨਜ਼ਰਾਂ ਅੱਜ ਰਾਤ ਇਮਰਾਨ ਦੇ ਸੰਬੋਧਨ ‘ਤੇ ਟਿਕੀਆਂ ਹੋਈਆਂ ਹਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਮਰਾਨ ਅੱਜ ਦੇ ਸੰਬੋਧਨ ‘ਚ ਐਮਰਜੈਂਸੀ ਲਗਾਉਣ ਵਰਗੇ ਸਖ਼ਤ ਕਦਮ ਵੀ ਚੁੱਕ ਸਕਦੇ ਹਨ। ਇਮਰਾਨ ਸਰਕਾਰ ਦੇ ਮੰਤਰੀ ਅਤੇ ਉਨ੍ਹਾਂ ਦੀ ਪਾਰਟੀ ਪੀਟੀਆਈ ਦੇ ਆਗੂ ਉਨ੍ਹਾਂ ਦੇ ਅਸਤੀਫ਼ੇ ਦੀਆਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕਰ ਰਹੇ ਹਨ। ਪਰ ਫੌਜ ਦੇ ਦਬਾਅ ‘ਚ ਇਮਰਾਨ ਵੀ ਅਜਿਹਾ ਕਦਮ ਚੁੱਕ ਸਕਦੇ ਹਨ।
ਉੱਥੇ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕੁੱਝ ਦਿਨ ਹੋਰ ਮਿਲੇ ਹਨ। ਵੀਰਵਾਰ ਨੂੰ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਮੈਂਬਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਸਦਨ ਦੀ ਕਾਰਵਾਈ 3 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਗਈ। ਹੁਣ ਇਮਰਾਨ ਖਿਲਾਫ ਲਿਆਂਦੇ ਗਏ ਬੇਭਰੋਸਗੀ ਮਤੇ ‘ਤੇ 3 ਅਪ੍ਰੈਲ ਨੂੰ ਚਰਚਾ ਹੋਵੇਗੀ। ਇਮਰਾਨ ਨੂੰ ਦਿੱਤੇ ਗਏ 3 ਦਿਨਾਂ ਦਾ ਸਮਾਂ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਨ੍ਹਾਂ ਤਿੰਨ ਦਿਨਾਂ ‘ਚ ਇਮਰਾਨ ਆਪਣੀ ਕੁਰਸੀ ਬਚਾਉਣ ਲਈ ਕਈ ਕੰਮ ਕਰ ਸਕਦੇ ਹਨ।