ਪਾਕਿਸਤਾਨ ਦੇ ਸਿਆਸੀ ਸੰਕਟ ਦੇ ਵਿਚਕਾਰ ਪਾਕਿਸਤਾਨ ਦੇ ਸੁਪਰੀਮ ਕੋਰਟ ਵਿੱਚ ਸੁਣਵਾਈ ਪੂਰੀ ਹੋ ਗਈ ਹੈ। ਸੁਪਰੀਮ ਕੋਰਟ ਅੱਜ ਰਾਤ 8 ਵਜੇ ਆਪਣਾ ਫੈਸਲਾ ਸੁਣਾਏਗਾ। ਦੂਜੇ ਪਾਸੇ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੇ ਪੱਤਰ ਦਾ ਜਵਾਬ ਦਿੱਤਾ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਕਮਿਸ਼ਨ ਅਕਤੂਬਰ 2022 ਵਿੱਚ ਚੋਣਾਂ ਕਰਵਾਉਣ ਲਈ ਤਿਆਰ ਹੈ। ਸੰਵਿਧਾਨ ਅਤੇ ਕਾਨੂੰਨ ਮੁਤਾਬਿਕ ਹੱਦਬੰਦੀ ‘ਚ 4 ਮਹੀਨੇ ਹੋਰ ਲੱਗਣਗੇ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਆਮ ਚੋਣਾਂ ‘ਤੇ ਅਹਿਮ ਵਿਚਾਰ-ਵਟਾਂਦਰੇ ਲਈ ਰਾਸ਼ਟਰਪਤੀ ਨਾਲ ਮੀਟਿੰਗ ਬੁਲਾਉਣ ਦੀ ਗੱਲ ਕਹੀ।
ਇਹ ਸੁਣਵਾਈ ਡਿਪਟੀ ਸਪੀਕਰ ਦੇ ਉਸ ਹੁਕਮ ਦੇ ਖਿਲਾਫ ਦਾਇਰ ਪਟੀਸ਼ਨ ‘ਤੇ ਹੋ ਰਹੀ ਹੈ, ਜਿਸ ‘ਚ ਇਮਰਾਨ ਸਰਕਾਰ ਖਿਲਾਫ ਬੇਭਰੋਸਗੀ ਮਤੇ ਨੂੰ ਖਾਰਿਜ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਾਕਿਸਤਾਨ ਦੀ ਸੰਸਦ ਨੂੰ ਵੀ ਭੰਗ ਕਰ ਦਿੱਤਾ ਗਿਆ ਅਤੇ 90 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਸੀ।