ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਸਾਰੀਆਂ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਹੈ। ਵਿਭਾਗ ਦੇ ਵਿਸ਼ੇਸ਼ ਸਕੱਤਰ ਨੇ ਉਕਤ ਸੰਸਥਾਵਾਂ ‘ਤੇ ਪ੍ਰਬੰਧਕ/ਪ੍ਰਸ਼ਾਸਕ ਨਿਯੁਕਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੰਚਾਇਤੀ ਸੰਮਤੀਆਂ ਦੀਆਂ ਚੋਣਾਂ 25 ਨਵੰਬਰ ਨੂੰ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋਣਗੀਆਂ। ਸ਼ੁੱਕਰਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ 13 ਹਜ਼ਾਰ ਤੋਂ ਵੱਧ ਪੰਚਾਇਤਾਂ ਹਨ, ਜਿਨ੍ਹਾਂ ਦੀਆਂ ਸਰਕਾਰ ਹੁਣ ਚੋਣਾਂ ਕਰਵਾਏਗੀ।
ਸੂਤਰਾਂ ਅਨੁਸਾਰ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 25 ਨਵੰਬਰ ਨੂੰ ਹੋ ਸਕਦੀਆਂ ਹਨ। ਦੂਜੇ ਪਾਸੇ ਗਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋ ਸਕਦੀਆਂ ਹਨ। ਹਾਲਾਂਕਿ ਸਰਕਾਰ ਵੱਲੋਂ ਇਸ ਬਾਰੇ ਰਸਮੀ ਐਲਾਨ ਹੋਣਾ ਬਾਕੀ ਹੈ।