ਭਾਰਤੀ ਕ੍ਰਿਕਟ ਟੀਮ ਇਸ ਸਮੇਂ ਵੈਸਟਇੰਡੀਜ਼ ਦੇ ਦੌਰੇ ‘ਤੇ ਹੈ। 2 ਮੈਚਾਂ ਦੀ ਟੈਸਟ ਸੀਰੀਜ਼ 1-0 ਨਾਲ ਜਿੱਤਣ ਤੋਂ ਬਾਅਦ ਟੀਮ ਇੰਡੀਆ ਨੇ 3 ਮੈਚਾਂ ਦੀ ਵਨਡੇ ਸੀਰੀਜ਼ ਵੀ 2-1 ਨਾਲ ਜਿੱਤ ਲਈ ਹੈ। ਦੂਜੇ ਪਾਸੇ ਪਿਛਲੇ ਦੋ ਵਨਡੇ ਮੈਚਾਂ ‘ਚ ਰੋਹਿਤ ਸ਼ਰਮਾ ਦੀ ਜਗ੍ਹਾ ਟੀਮ ਦੀ ਕਪਤਾਨੀ ਕਰਨ ਵਾਲੇ ਆਲਰਾਊਂਡਰ ਹਾਰਦਿਕ ਪਾਂਡਿਆ ਨੇ ਇਸ ਦੌਰੇ ‘ਤੇ ਵੈਸਟਇੰਡੀਜ਼ ਬੋਰਡ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ‘ਤੇ ਨਾਰਾਜ਼ਗੀ ਜ਼ਾਹਿਰ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ।
ਸੀਰੀਜ਼ ਜਿੱਤਣ ਤੋਂ ਬਾਅਦ ਹਾਰਦਿਕ ਪਾਂਡਿਆ ਨੇ ਪੇਸ਼ਕਾਰੀ ਸਮਾਰੋਹ ਦੌਰਾਨ ਕਿਹਾ ਕਿ ਇਹ ਅਸੀਂ ਹੁਣ ਤੱਕ ਦੇ ਸਭ ਤੋਂ ਵਧੀਆ ਮੈਦਾਨਾਂ ‘ਚੋਂ ਇੱਕ ਸੀ। ਅਗਲੀ ਵਾਰ ਵੈਸਟਇੰਡੀਜ਼ ਆਉਣ ‘ਤੇ ਹਾਲਾਤ ਸੁਧਰ ਸਕਦੇ ਹਨ। ਪਿਛਲੇ ਸਾਲ ਵੀ ਜਦੋਂ ਅਸੀਂ ਟੂਰ ‘ਤੇ ਆਏ ਸੀ ਤਾਂ ਸਾਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਮੈਨੂੰ ਲੱਗਦਾ ਹੈ ਕਿ ਵੈਸਟਇੰਡੀਜ਼ ਕ੍ਰਿਕਟ ਬੋਰਡ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ।
ਹਾਰਦਿਕ ਪਾਂਡਿਆ ਨੇ ਆਪਣੇ ਬਿਆਨ ‘ਚ ਅੱਗੇ ਕਿਹਾ ਕਿ ਅਗਲੀ ਵਾਰ ਜਦੋਂ ਕੋਈ ਟੀਮ ਵੈਸਟਇੰਡੀਜ਼ ਦੌਰੇ ‘ਤੇ ਆਵੇਗੀ ਤਾਂ ਇੱਥੋਂ ਦੇ ਕ੍ਰਿਕਟ ਬੋਰਡ ਨੂੰ ਇਸ ਦਾ ਧਿਆਨ ਰੱਖਣਾ ਚਾਹੀਦਾ ਹੈ। ਅਸੀਂ ਉਨ੍ਹਾਂ ਤੋਂ ਲਗਜ਼ਰੀ ਸਹੂਲਤਾਂ ਦੀ ਮੰਗ ਨਹੀਂ ਕਰ ਰਹੇ ਹਾਂ। ਅਸੀਂ ਸਿਰਫ ਬੁਨਿਆਦੀ ਗੱਲਾਂ ਨੂੰ ਧਿਆਨ ਵਿੱਚ ਰੱਖਣ ਦੀ ਗੱਲ ਕਰ ਰਹੇ ਹਾਂ। ਇਸ ਤੋਂ ਇਲਾਵਾ ਮੈਂ ਹਮੇਸ਼ਾ ਇੱਥੇ ਆ ਕੇ ਖੇਡਣਾ ਪਸੰਦ ਕਰਦਾ ਹਾਂ। ਦੱਸ ਦੇਈਏ ਕਿ ਜਦੋਂ ਭਾਰਤੀ ਟੀਮ ਟੈਸਟ ਸੀਰੀਜ਼ ਖਤਮ ਹੋਣ ਤੋਂ ਬਾਅਦ ਬਾਰਬਾਡੋਸ ਲਈ ਰਵਾਨਾ ਹੋਈ ਸੀ ਤਾਂ ਫਲਾਈਟ ਲੇਟ ਹੋਣ ਕਾਰਨ ਉਨ੍ਹਾਂ ਨੂੰ 4 ਘੰਟੇ ਏਅਰਪੋਰਟ ‘ਤੇ ਰਾਤ ਕੱਟਣੀ ਪਈ ਸੀ।