ਆਪਣੀ ਸ਼ਾਨਦਾਰ ਅਦਾਕਾਰੀ ਅਤੇ ਹਾਸਰਸ ਅੰਦਾਜ਼ ਨਾਲ ਲੋਕਾਂ ਦਾ ਮਨੋਰੰਜਨ ਕਰਨ ਵਾਲੇ ਅਦਾਕਾਰ ਅਤੇ ਭਾਜਪਾ ਨੇਤਾ ਪਰੇਸ਼ ਰਾਵਲ ਇਨ੍ਹੀਂ ਦਿਨੀਂ ਆਪਣੇ ਬਿਆਨ ਨੂੰ ਲੈ ਕੇ ਵਿਵਾਦਾਂ ‘ਚ ਹਨ ਕਿ ਉਹ ਬੰਗਾਲੀਆਂ ਲਈ ਮੱਛੀ ਪਕਾਉਣਗੇ। ਸ਼ਨੀਵਾਰ ਨੂੰ ਸੀਪੀਆਈ (ਐਮ) ਅਤੇ ਟੀਐਮਸੀ ਦੇ ਸਮਰਥਕਾਂ ਨੇ ਵੀ ਉਨ੍ਹਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਸੀਪੀਆਈ (ਐਮ) ਨੇਤਾ ਮੁਹੰਮਦ ਸਲੀਮ ਨੇ ਉਨ੍ਹਾਂ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਹੁਣ ਖਬਰ ਹੈ ਕਿ ਕੋਲਕਾਤਾ ਪੁਲਿਸ ਨੇ ਪਰੇਸ਼ ਰਾਵਲ ਨੂੰ ਸੰਮਨ ਕੀਤਾ ਹੈ।
ਮੁਹੰਮਦ ਸਲੀਮ ਨੇ ਤਾਲਤਾਲਾ ਥਾਣੇ ਵਿੱਚ ਪਰੇਸ਼ ਰਾਵਲ ਖ਼ਿਲਾਫ਼ ਬੰਗਾਲੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਨਫ਼ਰਤ ਫੈਲਾਉਣ ਦਾ ਦੋਸ਼ ਲਾਉਂਦਿਆਂ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੇ ਨਾਲ ਹੀ ਮੀਡੀਆ ਰਿਪੋਰਟਾਂ ਦੇ ਅਨੁਸਾਰ, ਕੋਲਕਾਤਾ ਪੁਲਿਸ ਨੇ ਪਰੇਸ਼ ਰਾਵਲ ਦੇ ਖਿਲਾਫ ਸੰਮਨ ਜਾਰੀ ਕੀਤਾ ਹੈ। ਕੋਲਕਾਤਾ ਪੁਲਿਸ ਨੇ ਪਰੇਸ਼ ਰਾਵਲ ਨੂੰ 12 ਦਸੰਬਰ ਯਾਨੀ ਸੋਮਵਾਰ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ ਪੁੱਛਗਿੱਛ ਲਈ ਉਸ ਦਿਨ ਪੁਲਿਸ ਦੇ ਸਾਹਮਣੇ ਪੇਸ਼ ਹੋਣਾ ਪਵੇਗਾ। ਦੱਸ ਦੇਈਏ ਕਿ ਆਪਣੇ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਹੋ ਰਹੇ ਵਿਰੋਧ ਨੂੰ ਦੇਖਦੇ ਹੋਏ ਪਰੇਸ਼ ਰਾਵਲ ਨੇ ਸ਼ੁੱਕਰਵਾਰ ਨੂੰ ਮੁਆਫੀ ਵੀ ਮੰਗ ਲਈ ਸੀ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ‘ਚ ਹੋਰ ਕੀ ਹੁੰਦਾ ਹੈ।