ਬਾਲੀਵੁੱਡ ਅਦਾਕਾਰਾ ਪ੍ਰੀਨਿਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ ਹੋ ਗਈ ਹੈ ਅਤੇ ਇਸ ਦੌਰਾਨ ਮੰਗਣੀ ਦੀਆਂ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ। ਪ੍ਰੀਨਿਤੀ ਚੋਪੜਾ ਨੇ ਇੰਸਟਾਗ੍ਰਾਮ ‘ਤੇ ਆਪਣੀ ਮੰਗਣੀ ਨੂੰ ਅਧਿਕਾਰਤ ਕੀਤਾ ਹੈ। ਅਦਾਕਾਰਾ ਨੇ ਆਪਣੇ ਮੰਗੇਤਰ ਰਾਘਵ ਚੱਢਾ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਦੋਂ ਤੋਂ ਅਦਾਕਾਰਾ ਨੇ ਫੋਟੋਆਂ ਸ਼ੇਅਰ ਕੀਤੀਆਂ ਹਨ, ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਪ੍ਰੀਨਿਤੀ ਅਤੇ ਰਾਘਵ ਦੀ ਮੰਗਣੀ ਦਿੱਲੀ ਦੇ ਕਪੂਰਥਲਾ ਹਾਊਸ ‘ਚ ਹੋਈ ਹੈ।
ਇੰਸਟਾਗ੍ਰਾਮ ‘ਤੇ ਤਸਵੀਰਾਂ ਸ਼ੇਅਰ ਕਰਦੇ ਹੋਏ ਪ੍ਰੀਨਿਤੀ ਨੇ ਲਿਖਿਆ- ਮੈਂ ਹਰ ਚੀਜ਼ ਲਈ ਰੱਬ ਨੂੰ ਪ੍ਰਾਰਥਨਾ ਕੀਤੀ। ਮੈਂ ਕਿਹਾ ਹਾਂ। ਅਭਿਨੇਤਰੀ ਨੇ ਰਾਘਵ ਚੱਢਾ ਨਾਲ ਚਾਰ ਤਸਵੀਰਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ‘ਚੋਂ ਇੱਕ ਤਸਵੀਰ ਮੰਗਣੀ ਦੀ ਰਿੰਗ ਦੀ ਸੀ। ਇਸ ਤੋਂ ਇਲਾਵਾ ਵੱਖ-ਵੱਖ ਪੋਜ਼ ‘ਚ ਕਈ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਦੋਵੇਂ ਇਕੱਠੇ ਕਾਫੀ ਖੂਬਸੂਰਤ ਲੱਗ ਰਹੇ ਹਨ ਅਤੇ ਪ੍ਰਸ਼ੰਸਕ ਵੀ ਉਨ੍ਹਾਂ ਦੀ ਖੂਬਸੂਰਤੀ ਦੀਆਂ ਤਾਰੀਫਾਂ ਕਰਦੇ ਨਹੀਂ ਥੱਕ ਰਹੇ ਹਨ।
Everything I prayed for .. I said yes! 💍
ਵਾਹਿਗੁਰੂ ਜੀ ਮਿਹਰ ਕਰਨ। 🙏🏻 pic.twitter.com/xREJWjEr7n— Parineeti Chopra (@ParineetiChopra) May 13, 2023
Everything I prayed for .. She said yes! 💍
ਵਾਹਿਗੁਰੂ ਜੀ ਮਿਹਰ ਕਰਨ। 🙏🏻 pic.twitter.com/OquwJwHTDL— Raghav Chadha (@raghav_chadha) May 13, 2023