ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪ੍ਰੀਨਿਤੀ ਚੋਪੜਾ ਜਲਦ ਹੀ ਮੰਗਣੀ ਕਰਵਾਉਣ ਜਾ ਰਹੇ ਹਨ। ਸੂਤਰਾਂ ਮੁਤਾਬਿਕ 13 ਮਈ ਸ਼ਨੀਵਾਰ ਨੂੰ ਦਿੱਲੀ ‘ਚ ਜੋੜੇ ਦੀ ਮੰਗਣੀ ਹੋਵੇਗੀ। ਸਮਾਰੋਹ ਵਿੱਚ ਕਰੀਬ 150 ਨਜ਼ਦੀਕੀ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਹੈ। ਰਾਘਵ ਅਤੇ ਪ੍ਰੀਨਿਤੀ ਦਿੱਲੀ ਲਈ ਰਵਾਨਾ ਹੋ ਗਏ ਹਨ। ਇਸਦੇ ਨਾਲ ਹੀ ਉਨ੍ਹਾਂ ਦੇ ਰਿਸ਼ਤੇ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ‘ਤੇ ਵੀ ਰੋਕ ਲੱਗ ਗਈ ਹੈ। ਜ਼ਿਕਰਯੋਗ ਹੈ ਕਿ ਬਾਲੀਵੁੱਡ ਅਦਾਕਾਰਾ ਪ੍ਰੀਨਿਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਡੇਟਿੰਗ ਦੀਆਂ ਖ਼ਬਰਾਂ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਹੁਣ ਦੋਵਾਂ ਦੀ ਮੰਗਣੀ ਦੀ ਡੇਟ ਦੀ ਖ਼ਬਰ ਸਾਹਮਣੇ ਆਈ ਹੈ।