[gtranslate]

Breaking : ਵਿਧਾਨ ਸਭਾ ਹਲਕਾ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਅਤੇ ਜਲਾਲਾਬਾਦ ਤੋਂ ਹਾਰੇ ਸੁਖਬੀਰ ਬਾਦਲ

parkash badal from lambi assembly constituency

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ ਹੀ ਲੰਬੀ ਸੀਟ ਤੋਂ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਹਾਰ ਗਏ ਹਨ। ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਨੇ 58042 ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ, ਜਦਕਿ ਪ੍ਰਕਾਸ਼ ਸਿੰਘ ਬਾਦਲ ਨੂੰ 47459 ਵੋਟਾਂ ਪਈਆਂ।

ਉੱਥੇ ਹੀ ਜਲਾਲਾਬਾਦ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਹਾਰ ਗਏ ਹਨ। ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਜਗਦੀਪ ਕੰਬੋਜ਼ ਨੇ 46744 ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ।

Leave a Reply

Your email address will not be published. Required fields are marked *