ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਵਿੱਚ 22 ਜੂਨ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣਗੇ। ਸਿਹਤ ਖਰਾਬ ਹੋਣ ਕਾਰਨ ਐਸਆਈਟੀ ਸਾਬਕਾ ਮੁੱਖ ਮੰਤਰੀ ਤੋਂ ਉਨ੍ਹਾਂ ਦੇ ਸਰਕਾਰੀ ਵਿਧਾਇਕ ਫਲੈਟ ਚੰਡੀਗੜ੍ਹ ਵਿਖੇ ਪੁੱਛਗਿੱਛ ਕਰੇਗੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇੱਕ ਟਵੀਟ ਰਾਹੀਂ ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਸਰਕਾਰੀ ਵਿਧਾਇਕ ਨਿਵਾਸ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਣਗੇ।
ਉਨ੍ਹਾਂ ਟਵੀਟ ਕੀਤਾ, “5 ਵਾਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 22 ਜੂਨ ਨੂੰ ਸਵੇਰੇ 10.30 ਵਜੇ ਸੈਕਟਰ 4, ਚੰਡੀਗੜ੍ਹ ਦੇ ਆਪਣੇ ਸਰਕਾਰੀ ਵਿਧਾਇਕ ਫਲੈਟ ਵਿੱਚ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਦੀ ਸਿਹਤ ਅਜੇ ਵੀ ਚੰਗੀ ਨਹੀਂ ਹੈ। ਪਰ ਪ੍ਰਕਾਸ਼ ਸਿੰਘ ਬਾਦਲ ਦੇਸ਼ ਦੇ ਕਾਨੂੰਨ ਵਿੱਚ ਭਰੋਸਾ ਰੱਖਦੇ ਹਨ, ਉਹ ਆਪਣੀਆਂ ਕਾਨੂੰਨੀ ਜ਼ਿੰਮੇਵਾਰੀਆਂ ਅਤੇ ਸੰਵਿਧਾਨਕ ਫਰਜ਼ਾਂ ਨੂੰ ਨਿਭਾਉਣ ਲਈ ਵਚਨਬੱਧ ਹਨ।
ਅਕਤੂਬਰ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਵੀ ਤੋਂ ਬਾਅਦ ਕੋਟਕਪੂਰਾ ਵਿੱਚ ਪ੍ਰਦਰਸ਼ਨਕਾਰੀਆਂ ‘ਤੇ ਗੋਲੀਆਂ ਚਲਾਈਆਂ ਗਈਆਂ ਸੀ । ਪ੍ਰਕਾਸ਼ ਸਿੰਘ ਬਾਦਲ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਸਨ। ਇਸ ਕੇਸ ਵਿੱਚ, ਐਸਆਈਟੀ ਇਹ ਪਤਾ ਕਰੇਗੀ ਕਿ ਗੋਲੀ ਕਿਸ ਦੇ ਆਦੇਸ਼ਾਂ ਤੇ ਚਲਾਈ ਗਈ ਸੀ।