ਪਟਿਆਲਾ ਹਿੰਸਾ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਟਿਆਲਾ ਰੇਂਜ ਦੇ ਨਵੇਂ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ 6 ਐਫ.ਆਈ.ਆਰ.ਦਰਜ ਕੀਤੀਆਂ ਹਨ। ਜਿਸ ਵਿੱਚ 25 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਹਰੀਸ਼ ਸਿੰਗਲਾ, ਕੁਲਦੀਪ ਸਿੰਘ ਅਤੇ ਦਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਇਸ ਸਾਰੀ ਹਿੰਸਾ ਦਾ ਮਾਸਟਰ ਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਦੱਸਿਆ।
ਪੁਲਿਸ ਨੇ ਪਰਵਾਨਾ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ। ਪਰਵਾਨਾ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਖਾਲਿਸਤਾਨ ਵਿਰੋਧੀ ਮਾਰਚ ਕੱਢਣ ਵਾਲੇ ਹਰੀਸ਼ ਸਿੰਗਲਾ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।