[gtranslate]

ਪੰਜਾਬ ਕਾਂਗਰਸ ਨੂੰ ਝਟਕਾ, ਕੈਪਟਨ ਦੇ ਹੱਕ ‘ਚ ਉੱਤਰੇ ਪਟਿਆਲਾ ਦੇ ਮੇਅਰ

patiala mayor in favor of captain

ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਹੁਣ ਕਾਂਗਰਸ ਨੂੰ ਝਟਕੇ ਲੱਗਣੇ ਵੀ ਸ਼ੁਰੂ ਹੋ ਗਏ ਹਨ। ਉੱਥੇ ਹੀ ਕੈਪਟਨ ਦੇ ਸਮਰਥਨ ਵਿੱਚ ਵੀ ਲੋਕ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਨੇ ਕੈਪਟਨ ਅਮਰਿੰਦਰ ਸਿੰਘ ਦਾ ਸਮਰਥਨ ਕੀਤਾ ਹੈ। ਉਨ੍ਹਾਂ ਪੰਜਾਬ ਲੋਕ ਕਾਂਗਰਸ ਪ੍ਰਧਾਨ ਦੇ ਸਮਰਥਨ ਵਿੱਚ ਇੱਕ ਜਨਤਕ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ।

ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਨੇ ਇੱਕ ਜਨਤਕ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਸਮਰਥਨ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦੇਣ ਲਈ ਵੀ ਕਿਹਾ। ਇਸ ਦੌਰਾਨ ਲੋਕਾਂ ਨੇ ਪਟਿਆਲਾ ਦੇ ਮੇਅਰ ਸਮੇਤ ਕੈਪਟਨ ਅਮਰਿੰਦਰ ਸਿੰਘ ਜ਼ਿੰਦਾਬਾਦ ਦੇ ਨਾਅਰੇ ਲਾਏ। ਪੰਜਾਬ ‘ਚ ਚੱਲ ਰਹੀ ਸਿਆਸੀ ਯੰਗ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਨੇ ਰਸਮੀ ਤੌਰ ‘ਤੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਪਾਰਟੀ ਨੇ ਮਨਜ਼ੂਰ ਕਰ ਲਿਆ ਹੈ। ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਨਵੀਂ ਸਿਆਸੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਵੀ ਐਲਾਨ ਕੀਤਾ ਹੈ।

Leave a Reply

Your email address will not be published. Required fields are marked *