ਵਿਦੇਸ਼ ਜਾਣ ਦਾ ਸੁਪਨਾ ਕਈ ਲੋਕਾਂ ਦੇ ਸਿਰ ਚੜ ਕੇ ਬੋਲਦਾ ਹੈ। ਪੰਜਾਬ ਦੇ ਪਟਿਆਲਾ ਜ਼ਿਲੇ ‘ਚ ਵਿਦੇਸ਼ ਭੇਜਣ ਦੇ ਨਾਂ ‘ਤੇ 89.25 ਲੱਖ ਰੁਪਏ ਦੀ ਠੱਗੀ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਇੱਕ ਮਾਮਲੇ ਵਿੱਚ ਟਰੈਵਲ ਏਜੰਟਾਂ ਨੇ ਇੱਕ ਨੌਜਵਾਨ ਨੂੰ ਅਮਰੀਕਾ ਦੀ ਬਜਾਏ ਇੰਡੋਨੇਸ਼ੀਆ ਭੇਜਿਆ ਸੀ। ਉਥੇ ਉਸ ਨੂੰ ਇੱਕ ਕਮਰੇ ਵਿਚ ਬੰਦ ਕਰ ਕੇ ਕੁੱਟਿਆ ਗਿਆ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਬੁਲਾ ਕੇ ਧਮਕੀਆਂ ਦਿੱਤੀਆਂ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਨ੍ਹਾਂ ਦੇ ਖਾਤਿਆਂ ਵਿੱਚ 38 ਲੱਖ ਰੁਪਏ ਜਮ੍ਹਾਂ ਕਰਵਾ ਲਏ। ਪੁਲਿਸ ਨੇ ਇਸ ਮਾਮਲੇ ਵਿੱਚ ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਤਿੰਨ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
