ਪੰਜਾਬ ਕਿੰਗਜ਼ ਦੀ ਟੀਮ ਨੇ ਆਰਸੀਬੀ ਖ਼ਿਲਾਫ਼ ਮੈਚ 5 ਵਿਕਟਾਂ ਨਾਲ ਜਿੱਤ ਲਿਆ ਹੈ। ਮੀਂਹ ਕਾਰਨ ਮੈਚ 14-14 ਓਵਰਾਂ ਦਾ ਖੇਡਿਆ ਗਿਆ, ਜਿਸ ਵਿੱਚ ਆਰਸੀਬੀ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 14 ਓਵਰਾਂ ਵਿੱਚ 95 ਦੌੜਾਂ ਬਣਾਈਆਂ। ਰਾਇਲ ਚੈਲੇਂਜਰਜ਼ ਬੰਗਲੌਰ ਲਈ ਬੱਲੇਬਾਜ਼ੀ ਕਰਦੇ ਹੋਏ, ਟਿਮ ਡੇਵਿਡ ਨੇ 26 ਗੇਂਦਾਂ ਵਿੱਚ 50 ਦੌੜਾਂ ਦੀ ਅਜੇਤੂ ਪਾਰੀ ਖੇਡੀ। ਇਸ ਦੇ ਨਾਲ ਹੀ ਪੰਜਾਬ ਕਿੰਗਜ਼ ਦੀ ਟੀਮ ਨੇ ਵੀ ਇਸ ਟੀਚੇ ਦਾ ਪਿੱਛਾ ਕਰਦੇ ਹੋਏ 5 ਵਿਕਟਾਂ ਗੁਆ ਦਿੱਤੀਆਂ ਸਨ। ਪਰ ਪੰਜਾਬ ਦੀ ਟੀਮ ਨੇ ਇਹ ਟੀਚਾ 12.1 ਓਵਰਾਂ ਵਿੱਚ ਹਾਸਿਲ ਕਰ ਲਿਆ। ਇਸ ਮੈਚ ਵਿੱਚ ਨਿਹਾਲ ਦੇ ਬੱਲੇ ਤੋਂ 33 ਦੌੜਾਂ ਦੀ ਅਜੇਤੂ ਪਾਰੀ ਦੇਖਣ ਨੂੰ ਮਿਲੀ ਹੈ। ਇਹ ਇਸ ਸੀਜ਼ਨ ਵਿੱਚ ਪੰਜਾਬ ਕਿੰਗਜ਼ ਟੀਮ ਦੀ 5ਵੀਂ ਜਿੱਤ ਹੈ।
