ਆਈਪੀਐਲ ਦੇ 16ਵੇਂ ਸੀਜ਼ਨ ਵਿੱਚ ਪੰਜਾਬ ਕਿੰਗਜ਼ (ਪੀਬੀਕੇਐਸ) ਨੇ ਪਿਛਲੇ 3 ਮੈਚਾਂ ਤੋਂ ਚੱਲੇ ਆ ਰਹੇ ਮੁੰਬਈ ਇੰਡੀਅਨਜ਼ (ਐਮਆਈ) ਦੇ ਜੇਤੂ ਰੱਥ ਨੂੰ ਰੋਕਣ ਦਾ ਕੰਮ ਕੀਤਾ ਹੈ। ਇਸ ਸੀਜ਼ਨ ਦੇ 31ਵੇਂ ਲੀਗ ਮੈਚ ਵਿੱਚ ਪੰਜਾਬ ਨੇ ਮੁੰਬਈ ਨੂੰ ਉਸਦੇ ਘਰੇਲੂ ਮੈਦਾਨ ਵਿੱਚ 13 ਦੌੜਾਂ ਨਾਲ ਹਰਾ ਕੇ ਇਸ ਸੀਜ਼ਨ ਵਿੱਚ ਆਪਣੀ ਚੌਥੀ ਜਿੱਤ ਦਰਜ ਕੀਤੀ ਹੈ। 215 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਮੁੰਬਈ ਦੀ ਟੀਮ 20 ਓਵਰਾਂ ਵਿੱਚ 201 ਦੌੜਾਂ ਹੀ ਬਣਾ ਸਕੀ ਹੈ। ਪੰਜਾਬ ਵੱਲੋਂ ਗੇਂਦਬਾਜ਼ੀ ਵਿੱਚ ਅਰਸ਼ਦੀਪ ਨੇ ਸਭ ਤੋਂ ਵੱਧ 4 ਵਿਕਟਾਂ ਹਾਸਿਲ ਕੀਤੀਆਂ ਹਨ।