IPL ਦੇ 16ਵੇਂ ਸੀਜ਼ਨ ‘ਚ ਪੰਜਾਬ ਕਿੰਗਜ਼ ਦੀ ਟੀਮ ਦੀ ਜਿੱਤ ਦਾ ਸਿਲਸਿਲਾ ਦੂਜੇ ਮੈਚ ‘ਚ ਵੀ ਜਾਰੀ ਰਿਹਾ ਹੈ, ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 5 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਮੈਚ ‘ਚ ਰਾਜਸਥਾਨ ਦੀ ਟੀਮ ਨੂੰ 198 ਦੌੜਾਂ ਦਾ ਟੀਚਾ ਮਿਲਿਆ ਸੀ, ਜਿਸ ਤੋਂ ਬਾਅਦ ਉਹ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 192 ਦੌੜਾਂ ਹੀ ਬਣਾ ਸਕੀ। ਇਸ ਮੈਚ ਵਿੱਚ ਪੰਜਾਬ ਕਿੰਗਜ਼ (ਪੀਬੀਕੇਐਸ) ਲਈ ਨਾਥਨ ਐਲਿਸ ਨੇ ਗੇਂਦਬਾਜ਼ੀ ਵਿੱਚ ਸਭ ਤੋਂ ਵੱਧ 4 ਵਿਕਟਾਂ ਲਈਆਂ।
