ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 16 ਅਪ੍ਰੈਲ ਨੂੰ ਵੱਡਾ ਐਲਾਨ ਕਰਨ ਜਾ ਰਹੇ ਹਨ। ਦਰਅਸਲ, ਉਨ੍ਹਾਂ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ 16 ਅਪ੍ਰੈਲ ਨੂੰ ਜਨਤਾ ਲਈ ਵੱਡਾ ਐਲਾਨ ਕਰਨਗੇ। ਵਿਸਾਖੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ ਸਨ।
16 ਤਰੀਕ ਨੂੰ ਪੰਜਾਬ ਵਾਸੀਆਂ ਨੂੰ ਦੇਵਾਂਗੇ ਵੱਡੀ ਖ਼ੁਸ਼ਖ਼ਬਰੀ | ਜਲੰਧਰ ਵਿਖੇ ਪ੍ਰੈੱਸ ਕਾਨਫਰੰਸ! https://t.co/UwuKFxXndO
— Bhagwant Mann (@BhagwantMann) April 14, 2022
ਗੁਰਦੁਆਰਾ ਸਾਹਿਬ ਮੱਥਾ ਟੇਕਣ ਤੋਂ ਬਾਅਦ ਉਹ ਜਲੰਧਰ ਵੱਲ ਚੱਲ ਪਏ। ਜਿੱਥੇ ਉਨ੍ਹਾਂ ਬਾਬਾ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ‘ਤੇ ਆਯੋਜਿਤ ਸਮਾਗਮਾਂ ‘ਚ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਉਣ ਵਾਲੇ ਦੋ ਦਿਨਾਂ ਵਿੱਚ ਭਾਵ 16 ਅਪ੍ਰੈਲ ਨੂੰ ਉਹ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ ਕਰਨ ਜਾ ਰਹੇ ਹਨ।