ਹੈਮਿਲਟਨ ਦੀ ਕਾਰ ਪਾਰਕਿੰਗ ਵਿੱਚ ਸੋਮਵਾਰ ਦੁਪਹਿਰ ਇੱਕ ਕਾਰ ਦੀ ਲਪੇਟ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੱਸਿਆ ਕਿ ਹਾਦਸਾ “ਕਲਾਈਡ ਸਟ੍ਰੀਟ ਦੇ ਖੇਤਰ ਵਿੱਚ” ਇੱਕ ਕਾਰ ਪਾਰਕ ਵਿੱਚ ਦੁਪਹਿਰ 12.50 ਵਜੇ ਵਾਪਰਿਆ ਸੀ। ਪੁਲਿਸ ਨੇ ਕਿਹਾ, “ਅਫ਼ਸੋਸ ਦੀ ਗੱਲ ਹੈ ਕਿ, ਇੱਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ। ਕਾਰ ਪਾਰਕ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਬਾਅਦ ‘ਚ ਫਿਰ ਤੋਂ ਖੋਲ੍ਹਿਆ ਗਿਆ ਸੀ। ਫਿਲਹਾਲ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।