ਇਨਵਰਕਾਰਗਿਲ ‘ਚ ਐਲੇਸ ਰੋਡ ਨੇੜੇ ਪੈਦਲ ਯਾਤਰੀ ਕਰਾਸਿੰਗ ‘ਤੇ ਮਾਲ ਗੱਡੀ ਦੀ ਟੱਕਰ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਬੀਤੀ ਸ਼ਾਮ 5.20 ਵਜੇ ਟਰਨਬੁੱਲ ਥੌਮਸਨ ਪਾਰਕ ਨੇੜੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ ਅਤੇ ਇਸ ਦੌਰਾਨ ਇੱਕ ਵਿਅਕਤੀ ਮ੍ਰਿਤਕ ਪਾਇਆ ਗਿਆ। ਪੁਲਿਸ ਬੁਲਾਰੇ ਨੇ ਕਿਹਾ ਕਿ, “ਇੱਕ ਘਟਨਾ ਸਥਾਨ ਦੀ ਜਾਂਚ ਕੀਤੀ ਗਈ ਹੈ ਅਤੇ ਪੁਲਿਸ ਅਤੇ ਕੀਵੀਰੇਲ ਘਟਨਾ ਸਥਾਨ ਨੂੰ ਸਾਫ਼ ਕਰਨ ਲਈ ਕੰਮ ਕਰ ਰਹੇ ਹਨ।” ਉਨ੍ਹਾਂ ਕਿਹਾ ਕਿ ਪੁਲਿਸ ਮ੍ਰਿਤਕ ਵਿਅਕਤੀ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ।
ਸੇਂਟ ਜੌਨ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਐਂਬੂਲੈਂਸ, ਇੱਕ ਓਪਰੇਸ਼ਨ ਮੈਨੇਜਰ ਅਤੇ ਇੱਕ ਰੈਪਿਡ ਰਿਸਪਾਂਸ ਯੂਨਿਟ ਨੂੰ ਘਟਨਾ ਸਥਾਨ ‘ਤੇ ਭੇਜਿਆ ਗਿਆ ਸੀ। ਇਹ ਇੱਕ ਹਫ਼ਤੇ ਵਿੱਚ ਦੂਜੀ ਵਾਰ ਹੋਇਆ ਹੈ ਜਦ ਇੱਕ ਪੈਦਲ ਯਾਤਰੀ ਦੀ ਰੇਲਗੱਡੀ ਦੀ ਟੱਕਰ ਲੱਗਣ ਤੋਂ ਬਾਅਦ ਮੌਤ ਹੋ ਗਈ ਹੈ। ਪਿਛਲੇ ਬੁੱਧਵਾਰ, 13 ਸਾਲਾ ਸਾਰੀ ਮੋਰਟਨ ਦੀ ਮੌਤ ਮਟਾਮਾਟਾ ਕਾਲਜ ਨੇੜੇ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਹੋਈ ਸੀ।