ਕੱਲ੍ਹ ਫਿਲਡਿੰਗ ਦੇ ਦੱਖਣ ਵਿੱਚ ਔਰੰਗੀ ਵਿੱਚ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬੀਤੀ ਰਾਤ ਕਰੀਬ 6 ਵਜੇ ਹਾਦਸੇ ਦੀ ਸੂਚਨਾ ਮਿਲਣ ‘ਤੇ ਵਾਟਸ ਰੋਡ ਨੇੜੇ ਇਸ ਘਟਨਾ ਬਾਰੇ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ। ਹਾਦਸੇ ਮਗਰੋਂ ਖੇਤਰ ਵਿੱਚ ਰੇਲ ਗੱਡੀਆਂ ਨੂੰ ਰੋਕ ਦਿੱਤਾ ਗਿਆ ਸੀ ਅਤੇ ਸੜਕ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ ਪਰ ਕੁੱਝ ਸਮੇਂ ਬਾਅਦ ਦੋਵਾਂ ਰੋਕਾਂ ਨੂੰ ਹਟਾ ਦਿੱਤਾ ਗਿਆ ਸੀ।
