ਦੱਖਣੀ ਆਕਲੈਂਡ ਦੇ ਟਾਕਾਨਿਨੀ ਵਿੱਚ ਸ਼ਨੀਵਾਰ ਨੂੰ ਰੇਲਗੱਡੀ ਦੀ ਲਪੇਟ ‘ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸੋਮਵਾਰ ਨੂੰ ਮੌਤ ਦੀ ਪੁਸ਼ਟੀ ਕੀਤੀ ਹੈ। ਇੱਕ ਬਿਆਨ ਵਿੱਚ, ਪੁਲਿਸ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਸ਼ਨੀਵਾਰ ਸ਼ਾਮ ਲਗਭਗ 6 ਵਜੇ ਵਾਲਟਰਸ ਰੋਡ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਮੌਤ ਨੂੰ ਕੋਰੋਨਰ ਲਈ ਰੈਫਰ ਕੀਤਾ ਜਾਵੇਗਾ। ਹਾਲਾਂਕਿ ਘਟਨਾ ਦਾ ਸ਼ਿਕਾਰ ਹੋਏ ਵਿਅਕਤੀ ਨੂੰ ਲੈ ਕੇ ਕੋਈ ਜਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।