ਸੈਂਟਰਲ ਹਾਕਸ ਬੇਅ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵਾਹਨ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ 12.10 ਵਜੇ ਦੇ ਕਰੀਬ ਤਾਕਾਪਾਊ ਨੇੜੇ ਸਟੇਟ ਹਾਈਵੇਅ 2 ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ।ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਹਾਦਸੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ।
