ਆਕਲੈਂਡ ਦੇ ਹਾਵਿਕ ਉਪਨਗਰ ਵਿੱਚ ਬੀਤੀ ਰਾਤ ਇੱਕ ਕਾਰ ਦੀ ਇੱਕ ਇਮਾਰਤ ਨਾਲ ਹੋਈ ਭਿਆਨਕ ਟੱਕਰ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਸ਼ਾਮ 6.30 ਵਜੇ ਤੋਂ ਠੀਕ ਪਹਿਲਾਂ ਕੁੱਕ ਅਤੇ ਪਿਕਟਨ ਸੜਕਾਂ ਦੇ ਚੌਰਾਹੇ ਦੇ ਨੇੜੇ ਐਮਰਜੈਂਸੀ ਸੇਵਾਵਾਂ ਨੂੰ ਘਟਨਾ ਵਾਲੀ ਥਾਂ ‘ਤੇ ਬੁਲਾਇਆ ਗਿਆ ਸੀ। ਹਾਦਸੇ ਵਿੱਚ ਗੱਡੀ ‘ਚ ਇੱਕੋ ਵਿਅਕਤੀ ਸਵਾਰ ਸੀ ਜੋ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਸੀ। ਪੁਲਿਸ ਵੱਲੋਂ ਜ਼ਖਮੀ ਵਿਅਕਤੀ ਦੀ ਮੌਤ ਦੀ ਪੁਸ਼ਟੀ ਵੀ ਕਰ ਦਿੱਤੀ ਗਈ ਹੈ। ਗੰਭੀਰ ਕਰੈਸ਼ ਯੂਨਿਟ ਨੂੰ ਮੌਕੇ ‘ਤੇ ਬੁਲਾਇਆ ਗਿਆ।
