ਕ੍ਰਾਈਸਚਰਚ ‘ਚ ਈ-ਸਕੂਟਰ ਦੇ ਖੰਭੇ ਨਾਲ ਟਕਰਾ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਐਮਰਜੈਂਸੀ ਸੇਵਾਵਾਂ ਨੂੰ ਸ਼ੁੱਕਰਵਾਰ ਰਾਤ ਕਰੀਬ 11 ਵਜੇ ਸਟੇਟ ਹਾਈਵੇਅ 76 ਬਰੌਗਮ ਸਟ੍ਰੀਟ ਅਤੇ ਵਾਲਥਮ ਰੋਡ ਦੇ ਚੌਰਾਹੇ ‘ਤੇ ਬੁਲਾਇਆ ਗਿਆ ਸੀ। ਪੁਲਿਸ ਨੇ ਦੱਸਿਆ ਕਿ ਖੰਭੇ ਨਾਲ ਟੱਕਰ ਹੋਣ ਮਗਰੋਂ ਵਿਅਕਤੀ ਸਕੂਟਰ ਤੋਂ ਡਿੱਗ ਗਿਆ ਸੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਗੰਭੀਰ ਕਰੈਸ਼ ਯੂਨਿਟ ਨੂੰ ਸੂਚਿਤ ਕੀਤਾ ਗਿਆ ਸੀ ਅਤੇ ਸੜਕ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ, ਪਰ ਕੁੱਝ ਸਮੇਂ ਬਾਅਦ ਫਿਰ ਤੋਂ ਖੋਲ੍ਹ ਦਿੱਤੀ ਗਈ ਸੀ।