ਬੀਤੀ ਰਾਤ ਕਿਹਕੀਹੀ ਵਿੱਚ ਇੱਕ ਮੋਟਰਸਾਇਕਲ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਾਮ 7.45 ਵਜੇ ਦੇ ਕਰੀਬ ਫਲੈਟ ਰੋਡ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਹਾਦਸੇ ਕਾਰਨ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਗੰਭੀਰ ਕਰੈਸ਼ ਯੂਨਿਟ ਵੱਲੋਂ ਸੀਨ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁੱਛਗਿੱਛ ਜਾਰੀ ਹੈ। ਪਰ ਅਜੇ ਤੱਕ ਇਹ ਜਾਣਕਾਰੀ ਸਾਹਮਣੇ ਨਹੀਂ ਆਈ ਕਿ ਹਾਦਸਾ ਕਿੰਨੇ ਵਾਹਨਾਂ ਦੇ ਵਿਚਕਾਰ ਵਾਪਰਿਆ ਸੀ ਤੇ ਜਾਨ ਗਵਾਉਣ ਵਾਲਾ ਵਿਅਕਤੀ ਪੈਦਲ ਸੀ ਜਾ ਮੋਟਰਸਾਈਕਲ ‘ਤੇ।