ਕੈਂਟਰਬਰੀ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਾਮ 5.40 ਵਜੇ ਦੇ ਕਰੀਬ ਸੇਲਵਿਨ ਦੇ ਮੇਨ ਸਾਊਥ ਰੋਡ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਇਸ ਦੌਰਾਨ ਸੜਕ ਨੂੰ ਵੀ ਕੁੱਝ ਸਮੇ ਲਈ ਬੰਦ ਰੱਖਿਆ ਗਿਆ ਸੀ ਜਦੋਂ ਕਿ ਗੰਭੀਰ ਕਰੈਸ਼ ਯੂਨਿਟ ਘਟਨਾ ਦੀ ਜਾਂਚ ਕਰ ਰਹੀ ਹੈ।
