ਵਾਨਾਕਾ ‘ਚ ਵਾਪਰੇ ਇੱਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਦੁਪਹਿਰ ਕਰੀਬ 3.50 ਵਜੇ ਸਟੇਟ ਹਾਈਵੇਅ 84 ਅਤੇ ਐਂਡਰਸਨ ਰੋਡ ਦੇ ਚੌਰਾਹੇ ‘ਤੇ ਦੋ ਵਾਹਨਾਂ ਵਿਚਕਾਰ ਹੋਇਆਸੀ । “ਅਫ਼ਸੋਸ ਦੀ ਗੱਲ ਹੈ ਕਿ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਗੰਭੀਰ ਕਰੈਸ਼ ਯੂਨਿਟ ਨੇ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਹੈ ਅਤੇ ਹਾਦਸੇ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ।”
