ਹਾਕੀਟਿਕਾ ‘ਚ ਬੀਤੀ ਰਾਤ ਇਕ ਘਰ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਐਮਰਜੈਂਸੀ ਸੇਵਾਵਾਂ ਨੇ ਐਤਵਾਰ ਰਾਤ 9 ਵਜੇ ਤੋਂ ਥੋੜ੍ਹੀ ਦੇਰ ਬਾਅਦ ਹਾਫਮੈਨ ਸੇਂਟ ‘ਤੇ ਅੱਗ ਬੁਝਾਉਣ ਲਈ ਚਾਰ ਫਾਇਰ ਟਰੱਕ ਭੇਜੇ ਸਨ। ਪੁਲਿਸ ਨੇ ਦੱਸਿਆ ਕਿ ਅੱਗ ਲੱਗਣ ਸਮੇਂ ਇੱਕ ਵਿਅਕਤੀ ਘਰ ਵਿੱਚ ਸੀ। ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ, “ਐਮਰਜੈਂਸੀ ਸੇਵਾਵਾਂ ਦੇ ਕਰਮਚਾਰੀਆਂ ਦੇ ਯਤਨਾਂ ਦੇ ਬਾਵਜੂਦ, ਬਾਅਦ ਵਿੱਚ ਵਿਅਕਤੀ ਦੀ ਮੌਤ ਹੋ ਗਈ।” ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
