ਵਾਈਕਾਟੋ ਦੇ Puketaha ‘ਚ ਇੱਕ ਕਾਰ ਨੂੰ ਅੱਗ ਲੱਗਣ ਤੇ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਿਸ ਨੇ ਕਾਰ ਨੂੰ ਅੱਗ ਲੱਗਣ ਤੋਂ ਬਾਅਦ ਮਿਲੀ ਇੱਕ ਵਿਅਕਤੀ ਦੀ ਮੌਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੁੱਧਵਾਰ ਸਵੇਰੇ 3.50 ਵਜੇ ਦੇ ਕਰੀਬ ਮਾਰਸ਼ਮੀਡੋ ਅਤੇ ਹਾਲੈਂਡ ਸੜਕਾਂ ਦੇ ਚੌਰਾਹੇ ‘ਤੇ ਇੱਕ ਵਾਹਨ ਨੂੰ ਲੱਗੀ ਅੱਗ ਬਾਰੇ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ। ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ ਫਾਇਰਫਾਈਟਰਾਂ ਨੇ ਇੱਕ ਵਿਅਕਤੀ ਨੂੰ ਗੱਡੀ ਵਿੱਚ ਮ੍ਰਿਤਕ ਦੇਖਿਆ ਸੀ। ਫਿਲਹਾਲ ਪੁਲਿਸ ਨੇ ਘਟਨਾ ਸਥਾਨ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।