ਕ੍ਰਾਈਸਟਚਰਚ ਦੇ ਇੱਕ ਘਰ ਵਿੱਚ ਅੱਗ ਲੱਗਣ ਤੋਂ ਬਾਅਦ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਸਵੇਰੇ 3.47 ਵਜੇ ਦੇ ਆਸਪਾਸ ਇਲਾਮ ਵਿੱਚ ਕੈਮਰੋਜ਼ ਪੀਐਲ ਉੱਤੇ ਅੱਗ ਦੀ ਘਟਨਾ ਦਾ ਜਵਾਬ ਦਿੱਤਾ ਸੀ। ਕੈਂਟਰਬਰੀ ਪੁਲਿਸ ਡਿਟੈਕਟਿਵ ਸੀਨੀਅਰ ਸਾਰਜੈਂਟ ਡੈਮਨ ਵੇਲਜ਼ ਨੇ ਕਿਹਾ, “ਐਮਰਜੈਂਸੀ ਸੇਵਾਵਾਂ ਨੇ ਪਤੇ ਦੇ ਅੰਦਰ ਇੱਕ ਵਿਅਕਤੀ ਦੀ ਮੌਤ ਦਾ ਪਤਾ ਲਗਾਇਆ ਹੈ।” ਵੇਲਜ਼ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਚੱਲ ਰਹੀ ਹੈ ਅਤੇ ਪੁਲਿਸ ਹਾਲਾਤਾਂ ਦਾ ਪਤਾ ਲਗਾਉਣ ਲਈ ਫਾਇਰ ਅਤੇ ਐਮਰਜੈਂਸੀ ਨਿਊਜ਼ੀਲੈਂਡ ਨਾਲ ਮਿਲ ਕੇ ਕੰਮ ਕਰੇਗੀ। ਉੱਥੇ ਹੀ ਪੁਲਿਸ ਨੇ ਮਾਮਲੇ ਸਬੰਧੀ ਜਾਣਕਾਰੀ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਪੁਲਿਸ ਨਾਲ ਸਪੰਰਕ ਕਰਨ ਦੀ ਅਪੀਲ ਕੀਤੀ ਹੈ।
