ਆਕਲੈਂਡ ਦੀ ਨਿਊਮਾਰਕੀਟ ਵਿੱਚ ਅੱਗ ਲੱਗਣ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਵਿਅਕਤੀ ਵੀ ਜ਼ਖਮੀ ਹੋਇਆ ਹੈ। ਅੱਗ ਵਿੱਚ ਝੁਲਸਣ ਤੋਂ ਬਾਅਦ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਆਕਲੈਂਡ ਦੇ ਮਿਡਲਮੋਰ ਹਸਪਤਾਲ ਵਿੱਚ ਲਿਜਾਇਆ ਗਿਆ ਹੈ।
ਫਾਇਰ ਐਂਡ ਐਮਰਜੈਂਸੀ NZ ਨੇ ਪੁਸ਼ਟੀ ਕੀਤੀ ਕਿ ਉਹ ਦੁਪਹਿਰ 2:30 ਵਜੇ ਘਟਨਾ ਵਾਲੇ ਸਥਾਨ ‘ਤੇ ਪਹੁੰਚੇ ਸੀ। ਜਿਸ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਅੱਗ ਵਿੱਚ ਝੁਲਸੇ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।